ਅਗਲੇ 4 ਦਿਨ ਤਕ ਕਿਹੋ ਜਿਹਾ ਰਹੇਗਾ ਮੌਸਮ, ਪੰਜਾਬ 'ਚ ਕਦੋਂ ਪਹੁੰਚੇਗਾ ਮੌਨਸੂਨ
ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਮਿਹਰਬਾਨ ਹੈ, ਪਰ ਦਿੱਲੀ 'ਚ ਭਿਆਨਕ ਗਰਮੀ ਕਾਰਨ ਲੋਕ ਬੁਰੀ ਹਾਲਤ 'ਚ ਹਨ। ਯੂਪੀ, ਬਿਹਾਰ, ਮੁੰਬਈ, ਦੱਖਣ ਤੇ ਉੱਤਰ-ਪੂਰਬ 'ਚ ਮਾਨਸੂਨ ਦੀ ਬਾਰਸ਼ ਨੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ, ਜਦਕਿ ਦਿੱਲੀ ਵਾਸੀਆਂ ਨੂੰ ਪਿਛਲੇ ਕਈ ਦਿਨਾਂ ਤੋਂ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸੂਨ ਦੀ ਬਾਰਸ਼ ਕਾਰਨ ਲੋਕ ਬੇਚੈਨ ਹੋ ਰਹੇ ਹਨ। ਫਿਲਹਾਲ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਇਸ ਹਫ਼ਤੇ ਵੀ ਰਾਹਤ ਨਹੀਂ ਮਿਲੇਗੀ, ਕਿਉਂਕਿ ਜਿਵੇਂ ਤੁਸੀਂ ਜਾਣਦੇ ਹੋ ਕਿ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਹੋ ਗਈ ਹੈ। ਮੌਸਮ ਵਿਭਾਗ ਨੇ 27 ਜੂਨ ਨੂੰ ਮਾਨਸੂਨ ਦੇ ਦਿੱਲੀ ਪਹੁੰਚਣ ਦੀ ਗੱਲ ਕਹੀ ਸੀ, ਪਰ ਇਸ ਦੇ ਸਮੇਂ 'ਚ ਇਕ ਹਫ਼ਤਾ ਹੋਰ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਚਾਰ ਦਿਨਾਂ ਦੌਰਾਨ ਮਤਲਬ 1 ਜੁਲਾਈ ਤਕ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਤੇ ਹਨ੍ਹੇਰੀ ਆ ਸਕਦੀ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ, ਪੰਜਾਬ, ਹਰਿਆਣਾ ਸਮੇਤ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਖੁਸ਼ਕ ਤੇ ਹਲਕਾ ਗਰਮ ਰਹੇਗਾ। ਇਨ੍ਹਾਂ ਚਾਰ ਦਿਨਾਂ ਦੌਰਾਨ ਪੱਛਮੀ ਬੰਗਾਲ- ਸਿੱਕਮ ਅਤੇ ਉੱਤਰ-ਪੂਰਬੀ ਸੂਬਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। 30...